श्री अमृतसर साहिब/ਸ੍ਰੀ ਅੰਮ੍ਰਿਤਸਰ ਸਾਹਿਬ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-499, 27 ਜਨਵਰੀ 2025
ਗੂਜਰੀ ਮਹਲਾ ੫ ॥
ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥
ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ-ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ।
ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥
ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ॥੧॥
ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥
ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ।
ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ ॥੧॥ ਰਹਾਉ ॥
ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ ॥੧॥ ਰਹਾਉ ॥
ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ ॥
ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ।
ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥
ਹੇ ਨਾਨਕ! (ਆਖ-ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ॥੨॥੭॥੧੬॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ 🙏

