404 Not Found


nginx
https://youtu.be/AQ9zaKXHWTw?si=LOBdizZMycZ0a3wTश्री हरिमंदिर साहिब से 28 जनवरी का श्री हुकमनामा ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰਅੰਗ- 624, 28 ਜਨਵਰੀ 2025 - ppnews
Friday, December 26, 2025
No menu items!
HomeBloghttps://youtu.be/AQ9zaKXHWTw?si=LOBdizZMycZ0a3wTश्री हरिमंदिर साहिब से 28 जनवरी का श्री हुकमनामा ਅਮ੍ਰਿਤ ਵੇਲੇ ਦਾ...

https://youtu.be/AQ9zaKXHWTw?si=LOBdizZMycZ0a3wTश्री हरिमंदिर साहिब से 28 जनवरी का श्री हुकमनामा ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰਅੰਗ- 624, 28 ਜਨਵਰੀ 2025

ਅਮ੍ਰਿਤਸਰ ਸਾਹਿਬ

ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ- 624, 28 ਜਨਵਰੀ 2025

ਸੋਰਠਿ ਮਹਲਾ ੫ ॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ

ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥

। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ ।

ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥

ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧।

ਹਰਿ ਜੀਉ ਨਿਮਾਣਿਆ ਤੂ ਮਾਣੁ ॥

ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ

ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥

ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ।

ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥

ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ

ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥

ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ

ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥

ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੧।

ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥

ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ

ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥

ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ ।

ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥

ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।੩

ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥

ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ

ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥

ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ ।

ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ ਜੀ 🙏

Ravindra Singh Bhatia
Ravindra Singh Bhatiahttps://ppnews.in
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes