Monday, July 14, 2025
No menu items!
HomeBloghttps://youtu.be/CQFqRIwiDZg?si=7rspKeqJpp4u0I25श्री दरबार साहिब अमृतसर से 4 मार्च का श्री हुकमनामा ਸ੍ਰੀ ਦਰਬਾਰ...

https://youtu.be/CQFqRIwiDZg?si=7rspKeqJpp4u0I25श्री दरबार साहिब अमृतसर से 4 मार्च का श्री हुकमनामा ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ 4 ਮਾਰਚ ਦਾ ਸ੍ਰੀ ਹੁਕਮਨਾਮਾ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ662, 04 ਮਾਰਚ 2025

ਧਨਾਸਰੀ ਮਹਲਾ ੧ ॥

ਕਾਇਆ ਕਾਗਦੁ ਮਨੁ ਪਰਵਾਣਾ ॥

ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ।

ਸਿਰ ਕੇ ਲੇਖ ਨ ਪੜੈ ਇਆਣਾ ॥

ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)।

ਦਰਗਹ ਘੜੀਅਹਿ ਤੀਨੇ ਲੇਖ ॥

ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ।

ਖੋਟਾ ਕਾਮਿ ਨ ਆਵੈ ਵੇਖੁ ॥੧॥

ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥

ਨਾਨਕ ਜੇ ਵਿਚਿ ਰੁਪਾ ਹੋਇ ॥

ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ,

ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥

ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥

ਕਾਦੀ ਕੂੜੁ ਬੋਲਿ ਮਲੁ ਖਾਇ ॥

ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ।

ਬ੍ਰਾਹਮਣੁ ਨਾਵੈ ਜੀਆ ਘਾਇ ॥

ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ।

ਜੋਗੀ ਜੁਗਤਿ ਨ ਜਾਣੈ ਅੰਧੁ ॥

ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ।

ਤੀਨੇ ਓਜਾੜੇ ਕਾ ਬੰਧੁ ॥੨॥

(ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥

ਸੋ ਜੋਗੀ ਜੋ ਜੁਗਤਿ ਪਛਾਣੈ ॥

ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ,

ਗੁਰ ਪਰਸਾਦੀ ਏਕੋ ਜਾਣੈ ॥

ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ।

ਕਾਜੀ ਸੋ ਜੋ ਉਲਟੀ ਕਰੈ ॥

ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ,

ਗੁਰ ਪਰਸਾਦੀ ਜੀਵਤੁ ਮਰੈ ॥

ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ।

ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥

ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ,

ਆਪਿ ਤਰੈ ਸਗਲੇ ਕੁਲ ਤਾਰੈ ॥੩॥

ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ॥੩॥

ਦਾਨਸਬੰਦੁ ਸੋਈ ਦਿਲਿ ਧੋਵੈ ॥

ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ।

ਮੁਸਲਮਾਣੁ ਸੋਈ ਮਲੁ ਖੋਵੈ ॥

ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ।

ਪੜਿਆ ਬੂਝੈ ਸੋ ਪਰਵਾਣੁ ॥

ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ,

ਜਿਸੁ ਸਿਰਿ ਦਰਗਹ ਕਾ ਨੀਸਾਣੁ ॥ ੪॥੫॥੭॥

ਜਿਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ॥੪॥੫॥੭॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ 🙏

Ravindra Singh Bhatia
Ravindra Singh Bhatiahttps://ppnews.in
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes