Wednesday, February 5, 2025
No menu items!
HomeBloghttps://youtu.be/B2JGbmatlOU?si=jlq_AV_WD41Lm5yZ ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ...

https://youtu.be/B2JGbmatlOU?si=jlq_AV_WD41Lm5yZ ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ-735, 25 ਜਨਵਰੀ 2025

ਅਮ੍ਰਿਤਸਰ

ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-735, 25 ਜਨਵਰੀ 2025

ਸੂਹੀ ਮਹਲਾ ੪ ਘਰੁ ੭ 

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥

ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ।

ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥

ਮੈ ਹਰਿ ਹਰਿ ਨਾਮੁ ਧਰ ਸੋਈ ॥

ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ।

ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥

ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ ॥

ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥

ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ।

ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥

ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥

ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥

ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ,

ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥

(ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥

ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥

ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ।

ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ 🙏

Ravindra Singh Bhatia
Ravindra Singh Bhatiahttps://ppnews.in
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes