Sunday, April 19, 2026
No menu items!
HomeBloghttps://youtu.be/K12AJdsWD0Q?si=0MmTjRBkgKGI54PD ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰਅੰਗ-696, 01 ਫਰਵਰੀ 2025,श्री...

https://youtu.be/K12AJdsWD0Q?si=0MmTjRBkgKGI54PD ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰਅੰਗ-696, 01 ਫਰਵਰੀ 2025,श्री दरबार साहिब अमृतसर से आज का श्री हुकमनामा साहिब

ਅਮ੍ਰਿਤਸਰ/अमृतसर साहिब

ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-696, 01 ਫਰਵਰੀ 2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ।

ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

(ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)।

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ

(ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ਰਹਾਉ॥

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ।

ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ।

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

ਹੇ ਗੁਰੂ! ਅਸੀਂ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ।

ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ 🙏

Ravindra Singh Bhatia
Ravindra Singh Bhatiahttps://ppnews.in
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes