अमृतसर साहिब
श्री हरिमंदिर साहिब अमृतसर से 18.1.2025 का श्री हुकुमनामा साहिब
🙏🌹🙏🌹🙏🌹
Please cover your head & Remove your shoes before reading Hukamnama sahib Ji🌹
Amrit wele da mukhwakh shri Harmandar sahib amritsar sahib ji, Ang-651,
18-January -2025
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ {ਪੰਨਾ 651}
ਪਦਅਰਥ: ਉਥਾਰੈ = (ਸਿੰਧੀ = ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ।
ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।
ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ {ਪੰਨਾ 651}
ਪਦਅਰਥ: ਜਲਉ = ਸੜ ਜਾਏ। ਉਬਰੇ = (ਹਉਮੈ ਵਿਚ ਸੜਨ ਤੋਂ) ਬਚ ਗਏ।
ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧।
ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ {ਪੰਨਾ 651}
ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।
ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ {ਪੰਨਾ 651}
ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨।
ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥
ਪਦਅਰਥ: ਗੋਪਿਆ = ਨਿੰਦਾ ਕੀਤੀ ਹੈ। ਆਪਣਾ = ਪਿਆਰਾ। ਹਰਿ ਜੀਉ = ਸ਼ਾਲਾ! ਰੱਬ ਮਿਹਰ ਕਰੇ। ਪਾਪਿਸਟ = ਬਹੁਤ ਪਾਪੀ। ਕੁਸੁਧ = ਖੋਟੇ। ਧਰਕਟ = ਵਿਭਚਾਰਨ।
ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।
ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ {ਪੰਨਾ 651}
ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।
सलोकु मः ३ ॥ रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ {पन्ना 651}
पद्अर्थ: उथारै = (सिंधी: उथाड़ो) कई बार सोते हुए हाथ छाती पर रखे जाने से जो दिल पर दबाव पड़ जाता है उसे सिंधी भाषा में उथाड़ो कहते हैं।
अर्थ: (मोह रूपी) उथारे से दबे हुए हे भाई! (तेरी उम्र) सोते ही गुजर गई है; सतिगुरू का शबद सुन के तुझे जागृति नहीं आई और ना ही हृदय में (नाम जपने का) चाव पैदा हुआ है।
सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ {पन्ना 651}
पद्अर्थ: जलउ = जल जाए। उबरे = (अहंकार में जलने से) बच गए।
अर्थ: गुणों से वंचित शरीर जल जाए जो सतिगुरू के (बताए हुए) काम नहीं करता; (इस तरह का) संसार अहंकार में और माया के मोह में जलता देखा है। हे नानक! गुरू के शबद के द्वारा हरी को मन में सिमर के (जीव) सतिगुरू की शरण पड़ कर (इस अहंकार में जलने से) बचते हैं।1।
मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ {पन्ना 651}
अर्थ: जिसका अहंकार सतिगुरू के शबद में रंगे जाने से दुर हो जाता है वह (जीव रूपी) नारी शोभावंती है; वह नारी अपने प्रभू-पति के हुकम में सदा चलती है, इसलिए उसका श्रृंगार सफल समझो।
सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥ {पन्ना 651}
अर्थ: जिस जीव-स्त्री ने प्रभू-पति पा लिया है, उसकी (हृदय रूप) सेज सुंदर है, क्योंकि उसे सदा पति मिला हुआ है, वह स्त्री सदा सुहाग वाली है क्योंकि उसका पति प्रभू कभी मरता नहीं, (इसलिए) वह कभी दुखी नहीं होती। हे नानक! गुरू के प्यार में उसकी बिरती होने के कारण प्रभू ने अपने साथ मिलाया है।2।
पउड़ी ॥ जिना गुरु गोपिआ आपणा ते नर बुरिआरी ॥ हरि जीउ तिन का दरसनु ना करहु पापिसट हतिआरी ॥ ओहि घरि घरि फिरहि कुसुध मनि जिउ धरकट नारी ॥
पद्अर्थ: गोपिआ = निंदा की है। आपणा = प्यारा। हरि जीउ = बल्ले, रॅब मेहर करे। पापिसट = बहुत पापी। कुसुध = खोटे। धरकट = व्यभचारन।
अर्थ: जो मनुष्य प्यारे सतिगुरू की निंदा करते हैं, वे बहुत बुरे हैं, रॅब मेहर ही करे! हे भाई! उनके दर्शन ना करो, वे बड़े पापी और हत्यारे हैं, मन से खोटे वे लोग व्यभचारी स्त्री की तरह घर-घर फिरते हैं।
वडभागी संगति मिले गुरमुखि सवारी ॥ हरि मेलहु सतिगुर दइआ करि गुर कउ बलिहारी ॥२३॥ {पन्ना 651}
अर्थ: भाग्यशाली मनुष्य सतिगुरू द्वारा निवाजी हुई गुरमुखों की संगति में मिलते हैं। हे हरी! मैं सदके हूँ सतिगुरू से, मेहर कर और सतिगुरू को मिला।23।
ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ- 651, 18 ਜਨਵਰੀ 2025
ਸਲੋਕੁ ਮਃ ੩ ॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥
(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ;
ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥
ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।
ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥
ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ;
ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥
(ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ।
ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥ ੧॥
ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥
ਮਃ ੩ ॥
ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥
ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ;
ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥
ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।
ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥
ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ,
ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥
ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ।
ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥
ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥
ਪਉੜੀ ॥
ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥
ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ,
ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥
ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ;
ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥
ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।
ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥
ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ।
ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥ ੨੩॥
ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ ਜੀ 🙏