404 Not Found


nginx
https://youtu.be/EHLaXW5zqp8?si=IhQeeR1QXno_mg7rश्री दरबार साहिब अमृतसर से 1 मई का श्री हुकमनामा - ppnews
Thursday, December 25, 2025
No menu items!
HomeBloghttps://youtu.be/EHLaXW5zqp8?si=IhQeeR1QXno_mg7rश्री दरबार साहिब अमृतसर से 1 मई का श्री हुकमनामा

https://youtu.be/EHLaXW5zqp8?si=IhQeeR1QXno_mg7rश्री दरबार साहिब अमृतसर से 1 मई का श्री हुकमनामा

  • ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
    ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
    ਅੰਗ-692, 01 ਮਈ 2025

ਬਾਣੀ ਭਗਤ ਕਬੀਰ ਜੀ ਕੀ 

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ

ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀੜ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।

ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ॥੧॥

ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)।

ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

(ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ॥੧॥ ਰਹਾਉ ॥

ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ),

ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ॥੨॥੩॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ 🙏

Ravindra Singh Bhatia
Ravindra Singh Bhatiahttps://ppnews.in
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes