Wednesday, April 30, 2025
No menu items!
HomeBloghttps://youtu.be/h-WM3rWeP-o?si=0JniQqA4_OSJ9rvg ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰਅੰਗ-706, 26...

https://youtu.be/h-WM3rWeP-o?si=0JniQqA4_OSJ9rvg ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰਅੰਗ-706, 26 ਮਾਰਚ 2025

ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-706, 26 ਮਾਰਚ 2025

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ 

ਸਲੋਕ ॥

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ,

ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥

ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ

ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ।

ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥

ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥

ਪਉੜੀ ॥

ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥

(ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ।

ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥

ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।

ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥

ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ।

ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

(ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏

Ravindra Singh Bhatia
Ravindra Singh Bhatiahttps://ppnews.in
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes