Tuesday, July 8, 2025
No menu items!
HomeBloghttps://youtu.be/jn2Rh8JCdbk?si=11XJT46pED6qJnrwਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ 18 ਮਾਰੱਚ ਅਮ੍ਰਿਤਵੇਲੇ ਦਾ ਸ੍ਰੀ ਹੁਕਮਨਾਮਾ

https://youtu.be/jn2Rh8JCdbk?si=11XJT46pED6qJnrwਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ 18 ਮਾਰੱਚ ਅਮ੍ਰਿਤਵੇਲੇ ਦਾ ਸ੍ਰੀ ਹੁਕਮਨਾਮਾ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਅੰਗ-664, 18 ਮਾਰਚ 2025

ਧਨਾਸਰੀ ਮਹਲਾ ੩ ॥

ਸਦਾ ਧਨੁ ਅੰਤਰਿ ਨਾਮੁ ਸਮਾਲੇ ॥

ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ,

ਜੀਅ ਜੰਤ ਜਿਨਹਿ ਪ੍ਰਤਿਪਾਲੇ ॥

ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ।

ਮੁਕਤਿ ਪਦਾਰਥੁ ਤਿਨ ਕਉ ਪਾਏ ॥

ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ,

ਹਰਿ ਕੈ ਨਾਮਿ ਰਤੇ ਲਿਵ ਲਾਏ ॥ ੧॥

ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥

ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ

ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ।

ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥

ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ਰਹਾਉ॥

ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥

ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ,

ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥

ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ।

ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥

ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ।

ਮੂਲਹੁ ਭੁਲਾ ਜਨਮੁ ਗਵਾਏ ॥੨॥

ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥

ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥

ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ।

ਸੇਵਾ ਸਾਚੀ ਨਾਮਿ ਸਮਾਣੀ ॥

(ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ।

ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ।

ਸਾਚ ਨਾਮਿ ਵਡਿਆਈ ਪਾਏ ॥੩

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥

ਆਪੇ ਕਰਤਾ ਜੁਗਿ ਜੁਗਿ ਸੋਇ ॥

ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ।

ਨਦਰਿ ਕਰੇ ਮੇਲਾਵਾ ਹੋਇ ॥

ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ।

ਗੁਰਬਾਣੀ ਤੇ ਹਰਿ ਮੰਨਿ ਵਸਾਏ ॥

ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ।

ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ🙏

Ravindra Singh Bhatia
Ravindra Singh Bhatiahttps://ppnews.in
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes