Friday, April 18, 2025
No menu items!
HomeBloghttps://youtu.be/TxAld3UX8Ko?si=z5xhPWvGpm2CDBwS ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰਅੰਗ- 518,...

https://youtu.be/TxAld3UX8Ko?si=z5xhPWvGpm2CDBwS ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰਅੰਗ- 518, 09 ਅਪ੍ਰੈਲ 2025

ਸਲੋਕ ਮਃ ੫ ॥

ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥

ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ,

ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

ਨਾਨਕ ਅਰਦਾਸਦਾ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥

ਮਃ ੫ ॥

ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥

(ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ,

ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥

ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥

ਪਉੜੀ

ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥

ਪਾਲਣਹਾਰ ਪ੍ਰਭੂ ਦਾ ਨਾਮ ਰੋਜ਼ ਸਾਹ ਲੈਂਦਿਆਂ ਤੇ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ,

ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥

ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ,

ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥

ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ,

ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥

ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ,

ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥

ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ,

ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥

ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।

ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥

ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਨੂੰ ਕਾਬੂ ਕਰਨ ਦੀ ਬਾਜ਼ੀ) ਕਦੇ ਹਾਰਦਾ ਨਹੀਂ,

ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥

ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ ॥੪॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ 🙏

Ravindra Singh Bhatia
Ravindra Singh Bhatiahttps://ppnews.in
Chief Editor PPNEWS.IN. More Details 9755884666
RELATED ARTICLES
- Advertisment -spot_img

Most Popular

Would you like to receive notifications on latest updates? No Yes